ਬਹੁਤ ਥੋੜ੍ਹੇ ਸਮੇਂ ਵਿੱਚ ਸੁਭਾਸ਼ ਸ਼ਰਮਾ ਨੇ ਜੈਵਿਕ ਖੇਤੀ ਨੂੰ ਆਤਮਸਾਤ ਕਰ ਲਿਆ ਹੈ। ਉਹਨਾਂ ਦਾ ਨਿਰੀਖਣ, ਜਲ ਅਤੇ ਮਿੱਟੀ 'ਤੇ ਉਹਨਾਂ ਦਾ ਪ੍ਰਯੋਗ ਕਰਕੇ ਪ੍ਰਾਪਤ ਕੀਤਾ ਹੋਇਆ ਗਿਆਨ ਅਤੁਲਨੀਯ ਹੈ। ਇਸੇ ਕਾਰਨ ਉਹਨਾਂ ਦੇ ਪ੍ਰਸ਼ੰਸਕਾਂ ਵਿੱਚ ਉਹਨਾਂ ਨੇ ਆਪਣਾ ਅਲੱਗ ਮੁਕਾਮ ਪ੍ਰਾਪਤ ਕਰ ਲਿਆ ਹੈ। ਉਹਨਾਂ ਨੂੰ ਟਾਟਾ ਸਕਾਲਰਸ਼ਿਪ ਮਿਲੀ ਅਤੇ ਬਾਬਾ ਰਾਮਦੇਵ ਜੀ ਦੇ ਜੈਵਿਕ ਖੇਤੀ ਪ੍ਰਯੋਗ ਖੇਤਰ ਦੇ ਸਲਾਹਕਾਰ ਵੀ ਹਨ।
ਸੰਨ 1975 ਵਿੱਚ ਮੈਂ ਖੇਤੀ ਸ਼ੁਰੂ ਕੀਤੀ। ਉਸ ਸਮੇਂ ਮੈਂ ਖੇਤਾਂ ਵਿੱਚ ਪ੍ਰੰਪਰਿਕ ਫ਼ਸਲਾਂ ਹੀ ਬੀਜਦਾ ਸੀ। ਜਵਾਰ, ਨਰਮ੍ਹਾ, ਅਰਹਰ, ਮੂੰਗ, ਕਣਕ, ਛੋਲੇ ਅਤੇ ਸਬਜ਼ੀਆਂ ਸਭ ਬੀਜਦਾ ਸੀ। ਉਹਨਾਂ ਦਿਨਾਂ ਵਿੱਚ ਮੈਂ ਰਸਾਇਣਿਕ ਖਾਦ ਅਤੇ ਕੀਟਨਾਸ਼ਕ ਦਵਾਈਆਂ ਦਾ ਭਰਪੂਰ ਪ੍ਰਯੋਗ ਕਰਦਾ ਸੀ। ਸੰਨ 1978 ਵਿੱਚ ਮੈਨੂੰ 14 ਕੁਇੰਟਲ ਨਰਮ੍ਹਾ, 10 ਕੁਇੰਟਲ ਅਰਹਰ, 200 ਕੁਇੰਟਲ ਸਬਜ਼ੀਆਂ, 15 ਕੁਇੰਟਲ ਕਣਕ, 10 ਕੁਇੰਟਲ ਛੋਲੇ ਪ੍ਰਤਿ ਏਕੜ ਮਿਲਦੇ ਸਨ। ਇਹ ਸਿਲਸਿਲਾ 1980 ਤੱਕ ਚਲਦਾ ਰਿਹਾ। 1983 ਵਿੱਚ ਮਹਾਂਰਾਸ਼ਟਰ ਸ਼ਾਸਨ ਨੇ ਮੈਨੂੰ ਸਨਮਾਨਿਤ ਵੀ ਕੀਤਾ ਪਰ 1987 ਤੋਂ ਬਾਅਦ ਪੈਦਾਵਾਰ ਘਟ ਹੁੰਦੀ ਗਈ। 1990 ਤੋਂ 1994 ਤੱਕ ਖਰਚ ਵਧਦਾ ਗਿਆ ਅਤੇ ਪੈਦਾਵਾਰ ਘਟ ਹੁੰਦੀ ਗਈ। ਰਸਾਇਣਾਂ ਦੇ ਕਾਰਨ ਮਿੱਟੀ ਵਿੱਚ ਵਿਆਪਤ ਸੂਖ਼ਮ ਜੀਵਾਣੂ ਮਰਦੇ ਗਏ।
ਸਾਡੇ ਪਿੰਡ ਵਿੱਚ ਚਰਚਾ ਸ਼ੁਰੂ ਹੋਈ ਕਿ ਇਸਦਾ ਬਦਲ ਕੀ ਹੋ ਸਕਦਾ ਹੈ? 1994 ਵਿੱਚ ਮੈਂ ਜੈਵਿਕ ਖੇਤੀ ਸ਼ੁਰੂ ਕੀਤੀ। ਪਰ ਰਸਾਇਣ ਬੰਦ ਨਹੀਂ ਕੀਤੇ। ਮੈਂ ਪ੍ਰਯੋਗ ਆਰੰਭ ਕੀਤੇ। 1 ਪਲਾਟ ਵਿੱਚ ਰਸਾਇਣਾਂ ਦੀਆਂ 4 ਬੋਰੀਆਂ ਅਤੇ ਦੂਸਰੇ ਵਿੱਚ 1 ਬੋਰੀ ਇਸਤੇਮਾਲ ਕੀਤੀ। ਮਜ਼ੇ ਦੀ ਗੱਲ ਇਂਹ ਹੋਈ ਕਿ ਦੋਵਾਂ ਪਲਾਟਾਂ ਵਿੱਚ ਪੈਦਾਵਾਰ ਇੱਕ ਸਮਾਨ ਰਹੀ। ਭਾਵ ਸਿੱਟਾ ਇਹ ਨਿਕਲਿਆ ਕਿ 3 ਬੋਰੀ ਰਸਾਇਣਿਕ ਖਾਦ ਜੋ ਮੈਂ ਦਿੱਤੀ ਸੀ ਉਹ ਫ਼ਿਜੂਲਖਰਚੀ ਸੀ। ਹੋਰ ਇੱਕ ਚੀਜ਼ ਮੈਂ ਪਾਈ ਕਿ ਉੱਥੇ ਉੱਗ ਰਹੇ ਚਾਰੇ ਨੂੰ ਮੈਂ ਜੇਕਰ ਜੈਵਿਕ ਖਾਦ ਦੇ ਕੰਮ ਵਿੱਚ ਲਵਾਂ ਤਾਂ ਮੈਨੂੰ 50 ਰੁਪਏ ਜ਼ਿਆਦਾ ਮਿਲਦੇ ਹਨ। ਦੂਸਰਾ ਮੇਰਾ ਪ੍ਰਯੋਗ ਸੀ ਕਿ ਜਿੱਥੇ ਮੈਂ ਜ਼ਿਆਦਾ ਕੀਟਨਾਸ਼ਕ ਛਿੜਕਦਾ ਸੀ ਉੱਥੇ ਪੈਦਾਵਾਰ ਘੱਟ ਮਿਲੀ ਅਤੇ ਜਿੱਥੇ ਕੀਟਨਾਸ਼ਕ ਪਾਏ ਹੀ ਨਹੀਂ ਸਨ ਉੱਥੇ ਪੈਦਾਵਾਰ ਦੁੱਗਣੀ ਮਿਲੀ।
read more